ਬਾਰ ਐਸੋਸੀਏਸ਼ਨ ਦੇ ਵਕੀਲਾਂ ਦੁਆਰਾ ਕੋਰਟ ਕੰਪਲੈਕਸ ਵਿੱਚ "ਰੁੱਖ ਲਗਾਓ ਮੁਹਿੰਮ" ਤਹਿਤ ਬੂਟੇ ਲਗਾਏ
ਫਾਜ਼ਿਲਕਾ, 13 ਜੂਨ (ਹਰਕਿਰਨ ਜੀਤ ਸਿੰਘ ਰਾਮਗੜ੍ਹੀਆ) ਮਾਣਯੋਗ ਜਸਟਿਸ ਸ਼੍ਰੀ ਦੀਪਕ ਸਿੱਬਲ, ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ-ਕਮ-ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਮੈਡਮ ਨਵਜੋਤ ਕੌਰ, ਮਾਣਯੋਗ ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਅਗਵਾਈ ਹੇਠ ਸ. ਅਵਤਾਰ ਸਿੰਘ, ਮਾਣਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਾਜ਼ਿਲਕਾ ਅਤੇ ਮੈਡਮ ਰੂਚੀ ਸਵਪਨ ਸ਼ਰਮਾ, ਮਾਣਯੋਗ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਾਜ਼ਿਲਕਾ ਜੀ ਦੀ ਨਿਗਰਾਨੀ ਹੇਠ ਬਾਰ ਐਸੋਸੀਏਸ਼ਨ, ਫਾਜ਼ਿਲਕਾ ਦੇ ਵਕੀਲ ਸਾਹਿਬਾਨ ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਪੈਨਲ ਵਕੀਲਾਂ ਦੁਆਰਾ ਰੁੱਖ ਲਗਾਓ ਮੁਹਿੰਮ ਤਹਿਤ ਬੂਟੇ ਲਗਾਏ ਗਏ।
ਇਹ ਕਾਰਜਕ੍ਰਮ ਜੂਡੀਸ਼ੀਅਲ ਕੋਰਟ ਕੰਪਲੈਕਸ, ਫਾਜ਼ਿਲਕਾ ਵਿੱਚ ਆਯੋਜਿਤ ਕੀਤਾ ਗਿਆ, ਜਿਸ ਵਿੱਚ ਮੁੱਖ ਤੌਰ ਤੇ ਬਾਰ ਐਸੋਸੀਏਸ਼ਨ ਦੇ ਵਕੀਲ ਸਾਹਿਬਾਨਾਂ ਅਤੇ ਕੋਰਟ ਦੇ ਸਟਾਫ ਨੇ ਭਾਗ ਲਿਆ। ਇਸ ਦੌਰਾਨ ਆਲੇ ਦੁਆਲੇ ਦੇ ਖੇਤਰ ਵਿੱਚ ਵੱਖ-ਵੱਖ ਕਿਸਮ ਦੇ ਬੂਟੇ ਲਗਾ ਕੇ ਹਰੇ-ਭਰੇ ਵਾਤਾਵਰਣ ਨੂੰ ਉਤਸ਼ਾਹਿਤ ਕੀਤਾ ਗਿਆ। ਮਕਸਦ ਸੀ ਕਿ ਲੋਕਾਂ ਨੂੰ ਵਾਤਾਵਰਣ ਸੰਭਾਲ ਅਤੇ ਰੁੱਖਾਂ ਦੀ ਮਹੱਤਤਾ ਬਾਰੇ ਜਾਗਰੂਕ ਕੀਤਾ ਜਾਵੇ, ਤਾਂ ਜੋ ਆਉਣ ਵਾਲੀ ਪੀੜ੍ਹੀ ਨੂੰ ਇੱਕ ਸਾਫ, ਸੁੰਦਰ ਅਤੇ ਸਫਲ ਵਾਤਾਵਰਣ ਮਿਲ ਸਕੇ।
ਇਸ ਰਾਹੀਂ ਲੋਕਾਂ ਨੂੰ ਅਪੀਲ ਕੀਤੀ ਕਿ ਹਰ ਵਿਅਕਤੀ ਘੱਟੋ-ਘੱਟ ਇੱਕ ਰੁੱਖ ਲਗਾਵੇ ਅਤੇ ਉਸ ਦੀ ਸਾਂਭ-ਸੰਭਾਲ ਦੀ ਜ਼ਿੰਮੇਵਾਰੀ ਵੀ ਲਵੇ। ਕਿਸੇ ਵੀ ਤਰ੍ਹਾਂ ਦੀ ਹੋਰ ਕਾਨੂੰਨੀ ਜਾਣਕਾਰੀ ਅਤੇ ਸਲਾਹ ਲੈਣ ਲਈ ਟੋਲ ਫਰੀ ਨੰ. 15100 ਤੇ ਸੰਪਰਕ ਕੀਤਾ ਜਾ ਸਕਦਾ ਹੈ।

