ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਆੜਤੀਆਂ ਦੀਆਂ ਮੁਸ਼ਕਿਲਾਂ ਸੁਣੀਆਂ

Apr 27, 2025 - 19:55
ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਆੜਤੀਆਂ ਦੀਆਂ ਮੁਸ਼ਕਿਲਾਂ ਸੁਣੀਆਂ
ਮੰਡੀ ਵਿੱਚੋਂ ਕਣਕ ਦੀ ਲਿਫਟਿੰਗ ਹੋਰ ਤੇਜ਼ ਕਰਨ ਦੇ ਨਿਰਦੇਸ਼
ਫਾਜ਼ਿਲਕਾ 27 ਅਪ੍ਰੈਲ : ਫਾਜ਼ਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਸਥਾਨਕ ਮਾਰਕੀਟ ਕਮੇਟੀ ਦਫਤਰ ਵਿਖੇ ਆੜਤੀਆ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਬੈਠਕ ਕਰਕੇ ਉਹਨਾਂ ਦੀਆਂ ਮੁਸ਼ਕਿਲਾਂ ਸੁਣੀਆਂ। ਇਸ ਮੌਕੇ ਉਨ ਨੇ ਆੜਤੀਆ ਐਸੋਸੀਏਸ਼ਨ ਦੇ ਨੁਮਾਇੰਦਿਆਂ ਨੂੰ ਭਰੋਸਾ ਦਿੱਤਾ ਕਿ ਉਹਨਾਂ ਦੀਆਂ ਸਾਰੀਆਂ ਸਮੱਸਿਆਵਾਂ ਦਾ ਨਿਪਟਾਰਾ ਹੋਵੇਗਾ। ਉਹਨਾਂ ਨੇ ਕਿਹਾ ਕਿ ਕਣਕ ਦੀ ਲਿਫਟਿੰਗ ਤੇਜ਼ ਕਰਨ ਦੀ ਸਖਤ ਹਦਾਇਤ ਕੀਤੀ ਗਈ ਹੈ। ਉਹਨਾਂ ਨੇ ਕਿਹਾ ਕਿ ਏਜੰਸੀਆਂ ਨੂੰ ਪਾਬੰਦ ਕੀਤਾ ਜਾ ਰਿਹਾ ਹੈ ਕਿ ਉਹ ਤੇਜ਼ੀ ਨਾਲ ਲਿਫਟਿੰਗ ਕਰਨ । ਉਹਨਾਂ ਨੇ ਕਿਹਾ ਕਿ ਬੀਤੇ ਇੱਕ ਦਿਨ ਵਿੱਚ ਲਗਭਗ 34 ਹਜਾਰ ਮੀਟਰਿਕ ਟਨ ਕਣਕ ਦੀ ਲਿਫਟਿੰਗ ਹੋਈ ਹੈ ਜੋ ਕਿ ਆਪਣੇ ਆਪ ਵਿੱਚ ਇੱਕ ਰਿਕਾਰਡ ਹੈ। ਉਹਨਾਂ ਨੇ ਕਿਹਾ ਕਿ ਹੁਣ ਇਸ ਨੂੰ ਹੋਰ ਵਧਾਇਆ ਜਾ ਰਿਹਾ ਹੈ ਅਤੇ ਕਿਉਂ ਜੋ ਹੁਣ ਨਵੀਂ ਕਣਕ ਦੀ ਆਮਦ ਘਟਣ ਲੱਗੀ ਹੈ ਇਸ ਲਈ ਬਹੁਤ ਜਲਦ ਸਾਰੀ ਕਣਕ ਮੰਡੀਆਂ ਵਿੱਚੋਂ ਚੱਕ ਲਈ ਜਾਵੇਗੀ।
ਉਹਨਾਂ ਨੇ ਕਿਹਾ ਕਿ ਇਸ ਸਾਰੀ ਪ੍ਰਕਿਆ ਦੌਰਾਨ ਕਿਸਾਨ ਨੂੰ ਕੋਈ ਖੱਜਲ ਖੁਆਰ ਨਹੀਂ ਹੋਣ ਦਿੱਤਾ ਜਾ ਰਿਹਾ ਅਤੇ ਕਿਸਾਨ ਦੀ ਫਸਲ ਨਾਲੋਂ ਨਾਲ ਵਿਕ ਰਹੀ ਹੈ ਅਤੇ ਨਾਲੋਂ ਨਾਲ ਹੀ ਕਿਸਾਨਾਂ ਨੂੰ ਅਦਾਇਗੀ ਕੀਤੀ ਜਾ ਰਹੀ ਹੈ। ਉਹਨਾਂ ਨੇ ਕਿਹਾ ਕਿ ਫਸਲ ਦੀ ਤੁਲਾਈ ਹੋ ਜਾਣ ਤੋਂ ਬਾਅਦ ਕਿਸਾਨ ਦਾ ਕੋਈ ਸਰੋਕਾਰ ਨਹੀਂ ਹੁੰਦਾ ਅਤੇ ਉਸਨੂੰ ਅਦਾਇਗੀ ਹੋ ਜਾਂਦੀ ਹੈ। ਖਰੀਦੀ ਗਈ ਕਣਕ ਸਬੰਧਤ ਖਰੀਦ ਏਜੰਸੀ ਦੀ ਹੁੰਦੀ ਹੈ ਅਤੇ ਉਸਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਜਲਦੀ ਤੋਂ ਜਲਦੀ ਲਿਫਟਿੰਗ ਕਰੇ। ਉਨਾਂ ਨੇ ਕਿਹਾ ਕਿ ਅਨਲੋਡਿੰਗ ਵਾਲੀ ਥਾਂ ਤੇ ਲੇਬਰ ਦੀ ਕਮੀ ਦੀ ਸ਼ਿਕਾਇਤ ਮਿਲੀ ਸੀ ਜਿਸ ਨੂੰ ਦੂਰ ਕਰਨ ਦੀ ਸਖਤ ਹਦਾਇਤ ਕਰ ਦਿੱਤੀ ਗਈ ਹੈ।। ਉਹਨਾਂ ਨੇ ਕਿਹਾ ਕਿ ਇਸ ਲਈ ਕਿਸੇ ਵੀ ਆੜਤੀਏ ਨੂੰ ਪਰੇਸ਼ਾਨ ਨਹੀਂ ਹੋਣ ਦਿੱਤਾ ਜਾਵੇਗਾ।
ਸ਼ਿਵਮ ਮਦਾਨ ਸ਼ਿਵਮ ਮਦਾਨ "ਪਬਲਿਕ ਬਾਈਟਸ" ਦੇ ਸੰਸਥਾਪਕ ਅਤੇ ਸੰਪਾਦਕ ਹਨ। ਉਹ ਨਿਸਪੱਖ ਅਤੇ ਪ੍ਰਭਾਵਸ਼ਾਲੀ ਪੱਤਰਕਾਰਤਾ ਵਲ ਅੰਗੀਕਾਰ ਕਰਦੇ ਹੋਏ, ਲੋਕਾਂ ਦੀ ਆਵਾਜ਼ ਬੁਲੰਦ ਕਰਨ ਅਤੇ ਮਹੱਤਵਪੂਰਨ ਖ਼ਬਰਾਂ ਪਹੁੰਚਾਉਣ ਲਈ ਸਮਰਪਿਤ ਹਨ। ਉਨ੍ਹਾਂ ਦਾ ਉਦੇਸ਼ ਯਥਾਰਥਪੂਰਨ ਅਤੇ ਭਰੋਸੇਯੋਗ ਜਾਣਕਾਰੀ ਪ੍ਰਦਾਨ ਕਰਨਾ ਹੈ।